ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਜਾਨਣ ਵਾਲੇ ਉਹਨਾਂ ਨੂੰ ਇੱਕ ਇਮਾਨਦਾਰ ਸ਼ਖਸੀਅਤ ਵਜੋਂ ਬਿਆਨ ਕਰਦੇ ਹਨ

Manu lead 2.JPG

Manmohan Singh is being hailed as arguably one of India's most successful leaders. Credit: Supplied by Manu Singh.

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਆਸਟ੍ਰੇਲੀਆ ਦੇ ਮਨੂੰ ਸਿੰਘ ਡਾ. ਮਨਮੋਹਨ ਸਿੰਘ ਨੂੰ ਕਾਫੀ ਵਾਰ ਮਿਲ ਚੁੱਕੇ ਹਨ। ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਇਹਨਾਂ ਮੁਲਾਕਾਤਾਂ ਦੀਆਂ ਕੁੱਝ ਯਾਦਾਂ ਸਾਂਝੀਆਂ ਕਰਦਿਆਂ ਉਹਨਾਂ ਦੱਸਿਆ ਕਿ ਡਾ. ਮਨਮੋਹਨ ਸਿੰਘ ਇੱਕ ਬੇਹੱਦ ਇਮਾਨਦਾਰ ਵਿਅਕਤੀ ਸਨ।


ਡਾ. ਮਨਮੋਹਨ ਸਿੰਘ 2004 ਵਿੱਚ ਪਹਿਲੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਸਨ ਅਤੇ ਫਿਰ ਦੂਸਰੀ ਵਾਰ ਜਿੱਤ ਹਾਸਲ ਕਰ ਕੇ ਉਹ ਭਾਰਤ ਦੇ ਸਭ ਤੋਂ ਵੱਧ ਕਾਰਜਕਾਲ ਹੰਡਾਉਣ ਵਾਲੇ ਪ੍ਰਧਾਨ ਮੰਤਰੀਆਂ ਵਿੱਚੋਂ ਇੱਕ ਬਣ ਗਏ।

ਗਾਹ ਦੇ ਇੱਕ ਕੱਚੇ ਘਰ ਵਿੱਚ 26 ਸਤੰਬਰ 1932 ਨੂੰ ਡਾ. ਮਨਮੋਹਨ ਸਿੰਘ ਦਾ ਜਨਮ ਹੋਇਆ ਸੀ। ਇਹ ਭਾਰਤ-ਪਾਕਿਸਤਾਨ ਦੀ ਵੰਡ ਤੋਂ ਪਹਿਲਾਂ ਦੇ ਪੰਜਾਬ ਦਾ ਇੱਕ ਸੂਬਾ ਸੀ। ਉਹ ਭਾਰਤ ਦੀ ਗਰੀਬੀ ਦੀ ਸਮੱਸਿਆ ਨੂੰ ਬਹੁਤ ਬਰੀਕੀ ਨਾਲ ਸਮਝਦੇ ਸਨ ਅਤੇ ਇਸ ਨੂੰ ਅਰਥ-ਸ਼ਾਸਤਰ ਦੀ ਪੜ੍ਹਾਈ ਕਰ ਕੇ ਮਿਟਾਉਣ ਦਾ ਟੀਚਾ ਰੱਖਦੇ ਸਨ।

ਕੈਂਬਰਿਜ ਵਿੱਚ ਆਰਥ-ਸ਼ਾਸਤਰ ਦੀ ਪੜ੍ਹਾਈ ਤੋਂ ਲੈ ਕੇ ਔਕਸਫੋਰਡ ਤੋਂ ਪੀ.ਐਚ.ਡੀ ਕਰਨ ਤੱਕ ਉਨ੍ਹਾਂ ਨੇ ਹਮੇਸ਼ਾਂ ਸਕੋਲਰਸ਼ਿੱਪ ਹਾਸਲ ਕੀਤੀ।

1991 ਵਿੱਚ ਜਦੋਂ ਭਾਰਤ ਭਾਰੀ ਆਰਥਿਕ ਸੰਕਟ ਤੋਂ ਗੁਜ਼ਰ ਰਿਹਾ ਸੀ ਤਾਂ ਉਸ ਸਮੇਂ ਦੇ ਪ੍ਰਧਾਨ ਮੰਤਰੀ ਡਾ. ਨਰਸਿੰਮਹਾ ਰਾਓ ਨੇ ਡਾ. ਮਨਮੋਹਨ ਸਿੰਘ ਦੀ ਸਹਾਇਤਾ ਮੰਗੀ ਸੀ।

ਡਾ. ਮਨਮੋਹਨ ਸਿੰਘ ਨੇ ਆਪਣੇ ਜੀਵਨ ਕਾਲ ਵਿੱਚ ਕਈ ਸਿਵਲ ਅਹੁਦਿਆਂ ‘ਤੇ ਵੀ ਨੌਕਰੀ ਕੀਤੀ। ਜਦੋਂ ਉਹ ਪਹਿਲੀ ਵਾਰ ਪ੍ਰਧਾਨ ਮੰਤਰੀ ਬਣੇ ਤਾਂ ਆਪਣੇ ਪਹਿਲੇ ਕਾਰਜਕਾਲ ਦੌਰਾਨ ਵਿਵਸਥਾ ਨੂੰ 9 ਫੀਸਦ ਦੀ ਵਿਕਾਸ ਦਰ ਨਾਲ ਅੱਗੇ ਵਧਾਇਆ ਸੀ। ਉਹਨਾਂ ਨੂੰ ‘ਮਿਸਟਰ ਕਲੀਨ’ ਕਿਹਾ ਜਾਂਦਾ ਸੀ।

ਭਾਵੇਂ ਉਹ ਕਾਂਗਰਸ ਪਾਰਟੀ ਨਾਲ ਸਬੰਧਿਤ ਸਨ ਪਰ ਉਹਨਾਂ ਨੂੰ ਵਿਰੋਧੀ ਪਾਰਟੀਆਂ ਵੀ ਬਹੁਤ ਸਤਿਕਾਰ ਦਿੰਦੀਆਂ ਸਨ।

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਰਾਹੀਂ ਡਾ. ਮਨਮੋਹਨ ਸਿੰਘ ਦੇ ਦੇਹਾਂਤ 'ਤੇ ਸੋਗ ਪ੍ਰਗਟਾਇਆ।
ਉਹਨਾਂ ਵੱਲੋਂ ਡਾ. ਮਨਮੋਹਨ ਸਿੰਘ ਦੇ ਘਰ ਜਾ ਕੇ ਵੀ ਉਹਨਾਂ ਨੁੰ ਸ਼ਰਧਾਂਜਲੀ ਭੇਂਟ ਕੀਤੀ ਗਈ।
Narender modi tribute.jpg
Source: Facebook / FB page of Narendra Modi.
ਉਧਰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਇੱਕ ਪੋਸਟ ਰਾਹੀਂ ਡਾ. ਮਨਮੋਹਨ ਸਿੰਘ ਨੂੰ ਯਾਦ ਕਰਦਿਆਂ ਲਿਖਿਆ ਕਿ ਅੱਜ ਉਹਨਾਂ ਆਪਣਾ ਮਾਰਗ-ਦਰਸ਼ਕ ਗਵਾ ਦਿੱਤਾ।
ਆਸਟ੍ਰੇਲੀਆ ਦੇ ਮਨੂੰ ਸਿੰਘ ਕਈ ਵਾਰ ਭਾਰਤ ਦੌਰੇ 'ਤੇ ਜਾ ਚੁੱਕੇ ਹਨ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਵੀ ਕਰ ਚੁੱਕੇ ਹਨ।

ਮਨੂੰ ਸਿੰਘ ਆਸਟ੍ਰੇਲੀਆ ਅਤੇ ਭਾਰਤੀ ਭਾਈਚਾਰੇ ਵਿੱਚ ਭਲਾਈ ਕਾਰਜਾਂ ਕਰ ਕੇ ਜਾਣੇ ਜਾਂਦੇ ਹਨ ਅਤੇ 'ਪਿੰਕ ਟਰਬਨਜ਼' ਦੀ ਲਹਿਰ ਚਲਾਉਣ ਵਾਲਿਆਂ 'ਚ ਵੀ ਉਨ੍ਹਾਂ ਦਾ ਨਾਂ ਆਉਂਦਾ ਹੈ।
Manu singh pic.JPG
A snapshot from Dr. Manmohan Singh's meeting with Manu Singh. Credit: Supplied by Manu Singh.
ਉਨ੍ਹਾਂ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਦੋਂ ਉਹ ਡਾ. ਮਨਮੋਹਨ ਸਿੰਘ ਨੂੰ ਮਿਲੇ ਸਨ ਤਾਂ ਉਹ ਮੁਲਾਕਾਤ ਉਹਨਾਂ ਦੀ ਜ਼ਿੰਦਗੀ ਦੀਆਂ ਸਭ ਤੋਂ ਖਾਸ ਮੁਲਾਕਾਤਾਂ ਵਿੱਚੋਂ ਇੱਕ ਸੀ।

ਉਹਨਾਂ ਦੱਸਿਆ ਕਿ ਜਦੋਂ ਡਾ. ਮਨਮੋਹਨ ਸਿੰਘ ਨੂੰ ਕੋਈ ਵੀ ਮਿਲਣ ਆਉਂਦਾ ਸੀ ਤਾਂ ਉਹ ਉਸਦੀ ਚਾਹ ਵੀ ਸਰਕਾਰੀ ਖਾਤੇ ਦੀ ਬਜਾਏ ਆਪਣੇ ਖਰਚੇ 'ਚੋਂ ਪਿਆਉਂਦੇ ਸਨ ।

ਪੂਰੀ ਗੱਲਬਾਤ ਸੁਨਣ ਲਈ ਇਹ ਪੋਡਕਾਸਟ ਸੁਣੋ...
LISTEN TO
Punjabi_27122024_Demise of Manmohan Singh.mp3 image

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਜਾਨਣ ਵਾਲੇ ਉਹਨਾਂ ਨੂੰ ਇੱਕ ਇਮਾਨਦਾਰ ਸ਼ਖਸੀਅਤ ਵਜੋਂ ਬਿਆਨ ਕਰਦੇ ਹਨ।

06:24
ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand