ਭਾਰਤ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡਿਆਂ ਉੱਤੇ ਮੁੜ ਕੋਵਿਡ ਟੈਸਟ ਸ਼ੁਰੂ ਕਰਨ ਦਾ ਫੈਸਲਾ

INDIA PANDEMIC CORONAVIRUS

An Indian health worker collects a swab sample from a passenger arriving on an international flight at the Chennai international airport in Chennai, India, on 22 December 2022. Source: EPA / Idrees Mohammed/EPA

ਕੋਵਿਡ-19 ਕੇਸਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਇਸਦੀ ਲਾਗ ਨੂੰ ਰੋਕਣ ਲਈ ਇੱਕ ਵਾਰ ਫਿਰ ਤੋਂ ਆਪਣੀਆਂ ਕੋਸ਼ਿਸ਼ਾਂ ਨੂੰ ਤੇਜ਼ ਕੀਤੀਆਂ ਜਾ ਰਹੀਆਂ ਹਨ। ਜਾਪਾਨ, ਦੱਖਣੀ ਕੋਰੀਆ ਅਤੇ ਸੰਯੁਕਤ ਰਾਜ ਅਮਰੀਕਾ ਵਿੱਚ ਲਾਗਾਂ ਦੀ ਗਿਣਤੀ ਵਧਣ ਦੇ ਨਾਲ ਦੇਸ਼ ਵਿੱਚ ਆਉਣ ਵਾਲੇ ਲੋਕਾਂ ਦੀ ਹੁਣ ਹਵਾਈ ਅੱਡਿਆਂ ਉੱਤੇ 'ਰੈਂਡੰਮ-ਟੈਸਟਿੰਗ' ਕੀਤੀ ਜਾ ਰਹੀ ਹੈ।


ਦੇਸ਼ ਦੇ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸੰਸਦ ਨੂੰ ਦੱਸਿਆ ਕਿ ਭਾਰਤ, ਆਪਣੇ ਹਵਾਈ ਅੱਡਿਆਂ 'ਤੇ ਪਹੁੰਚਣ ਵਾਲੇ ਦੋ ਫੀਸਦੀ ਅੰਤਰਰਾਸ਼ਟਰੀ ਯਾਤਰੀਆਂ ਦੀ ਕੋਵਿਡ-19 ਲਈ ਬੇਤਰਤੀਬੇ/ਰੈਂਡੰਮ ਤੌਰ 'ਤੇ ਜਾਂਚ ਸ਼ੁਰੂ ਕਰੇਗਾ। ਉਹਨਾਂ ਕਿਹਾ ਕਿ ਇਸ ਸਮੇਂ ਭਾਰਤ, ਕਰੋਨਵਾਇਰਸ ਦੇ ਨਵੇਂ ਰੂਪਾਂ ਦੇ ਫੈਲਾਅ ਨੂੰ ਰੋਕਣ ਲਈ ਨਿਗਰਾਨੀ ਵਧਾ ਰਿਹਾ ਹੈ।

ਕੁੱਝ ਦਿਨ ਪਹਿਲਾਂ, ਸ਼੍ਰੀ ਮਾਂਡਵੀਆ ਨੇ ਕਰੋਨਵਾਇਰਸ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਉਸ ਸਮੇਂ ਮੁਲਾਕਾਤ ਕੀਤੀ ਜਦੋਂ ਚੀਨ ਵਿੱਚ ਲਗੀਆਂ ਸਖਤ ਕੋਵਿਡ ਪਾਬੰਦੀਆਂ ਨੂੰ ਖਤਮ ਕੀਤੇ ਜਾਣ ਤੋਂ ਬਾਅਦ ਲਾਗਾਂ ਵਿੱਚ ਵਾਧਾ ਦੇਖਿਆ ਗਿਆ ਹੈ।

ਵਿਸ਼ਵ ਸਿਹਤ ਸੰਗਠਨ ਦੇ ਅੰਕੜਿਆਂ ਨੇ ਦਿਖਾਇਆ ਹੈ ਕਿ ਹਾਲ ਹੀ ਦੇ ਦਿਨਾਂ ਵਿੱਚ ਜਾਪਾਨ, ਦੱਖਣੀ ਕੋਰੀਆ ਅਤੇ ਸੰਯੁਕਤ ਰਾਜ ਵਰਗੇ ਦੇਸ਼ਾਂ ਵਿੱਚ ਲਾਗ ਵਧੀ ਹੈ।

ਭਾਰਤ ਦਾ ਪ੍ਰਤੀਕ ਤਾਜ ਮਹਿਲ, ਜੋ ਹਰ ਰੋਜ਼ ਹਜ਼ਾਰਾਂ ਸੈਲਾਨੀਆਂ ਨੂੰ ਆਕਰਸ਼ਿਤ ਕਰਦਾ ਹੈ, ਵਿੱਚ ਹੁਣ ਸੈਲਾਨੀਆਂ ਨੂੰ ਦਾਖਲ ਹੋਣ ਤੋਂ ਪਹਿਲਾਂ ਇੱਕ ਕੋਵਿਡ-19 ਟੈਸਟ ਕਰਵਾਉਣ ਦੀ ਲੋੜ ਹੋਵੇਗੀ।

ਸੰਸਦ ਦੇ ਚੱਲ ਰਹੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਵਾਲੇ ਸੰਸਦ ਮੈਂਬਰਾਂ ਨੂੰ ਮਾਸਕ ਪਹਿਨੇ ਦੇਖਿਆ ਗਿਆ, ਹਾਲਾਂਕਿ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕਈ ਮਹੀਨਿਆਂ ਤੋਂ ਮਾਸਕ ਲਾਜ਼ਮੀ ਨਹੀਂ ਕੀਤੇ ਗਏ ਹਨ।

ਇਸ ਦੌਰਾਨ, ਹਵਾਈ ਅੱਡਿਆਂ ਅਤੇ ਬਾਜ਼ਾਰਾਂ 'ਤੇ ਲੋਕ ਸਰਕਾਰੀ ਸਲਾਹ ਦੇ ਬਾਵਜੂਦ ਮਾਸਕ ਤੋਂ ਬਿਨਾਂ ਅਤੇ ਕਰੋਨਵਾਇਰਸ ਪ੍ਰੋਟੋਕੋਲ ਦੀ ਪਾਲਣਾ ਨਾ ਕਰਦੇ ਵੇਖੇ ਗਏ, ਜਿਸ ਨਾਲ ਇਸਦੀ ਲਾਗ ਸਬੰਧੀ ਚਿੰਤਾ ਪੈਦਾ ਹੋਣੀ ਸੁਭਾਵਿਕ ਹੈ।

Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand