ਪਾਕਿਸਤਾਨ ਡਾਇਰੀ: ਭਾਜਪਾ ਆਗੂਆਂ ਦੀਆਂ ਵਿਵਾਦਿਤ ਟਿੱਪਣੀਆਂ ਪਿੱਛੋਂ ਸਰਕਾਰ ਵੱਲੋਂ ਭਾਰਤੀ ਹਾਈ ਕਮਿਸ਼ਨ ਤਲਬ

nupur sharma

BJP suspends spokesperson Nupur Sharma over the controversial remarks. Source: Twitter

ਪੈਗੰਬਰ ਹਜ਼ਰਤ ਮੁਹੰਮਦ ਉੱਤੇ ਦੋ ਭਾਜਪਾ ਨੇਤਾਵਾਂ ਦੁਆਰਾ ਵਿਵਾਦਗ੍ਰਸਤ ਬਿਆਨਬਾਜ਼ੀ ਦੇ ਵਿਰੋਧ ਵਿੱਚ ਪਾਕਿਸਤਾਨ ਨੇ ਇਸਲਾਮਾਬਾਦ ਵਿੱਚ ਭਾਰਤੀ ਦੂਤਾਵਾਸ ਦੇ ਇੰਚਾਰਜ ਨੂੰ ਸੱਦ ਕੇ ਆਪਣੀ ਨਰਾਜ਼ਗੀ ਜ਼ਾਹਿਰ ਕਰਦਿਆਂ ਇਸ ਮਾਮਲੇ ਦੀ ਕਰੜੀ ਨਿੰਦਾ ਕੀਤੀ ਹੈ। ਇਹ ਜਾਣਕਾਰੀ ਅਤੇ ਹਫਤੇ ਦੀਆਂ ਹੋਰ ਚੋਣਵੀਆਂ ਖ਼ਬਰਾਂ ਜਾਨਣ ਲਈ ਮਸੂਦ ਮੱਲ੍ਹੀ ਦੀ ਇਹ ਰਿਪੋਰਟ ਸੁਣੋ..


ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਟਵਿੱਟਰ ਉੱਤੇ ਕਿਹਾ ਕਿ,"ਪਾਕਿਸਤਾਨ ਨੇ ਭਾਰਤੀ ਡਿਪਲੋਮੈਟ ਨੂੰ ਬੁਲਾ ਕੇ ਦੱਸਿਆ ਹੈ ਕਿ ਇਹ ਟਿੱਪਣੀਆਂ ਪੂਰੀ ਤਰ੍ਹਾਂ ਅਸਵੀਕਾਰਨਯੋਗ ਹਨ।
ਇਸ ਤੋਂ ਪਹਿਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਵੀ ਕਿਹਾ ਸੀ ਕਿ ਭਾਜਪਾ ਨੇਤਾਵਾਂ ਦੇ ਪੈਗੰਬਰ ਉੱਤੇ ਦਿੱਤੇ ਗਏ ਬਿਆਨ ਦੀ ਉਹ ਕਰੜ੍ਹੇ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ।

ਪਾਕਿਸਤਾਨ ਆਰਮਡ ਫੋਰਸਿਜ਼ ਨੇ ਵੀ ਸੋਮਵਾਰ ਨੂੰ ਭਾਰਤੀ ਅਧਿਕਾਰੀਆਂ ਦੀ ਟਿੱਪਣੀਆਂ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਇਸ ਨੇ ਨਾਂ ਸਿਰਫ ਪਾਕਿਸਤਾਨ ਦੇ ਲੋਕਾਂ ਦੀਆਂ ਬਲਕਿ ਦੁਨੀਆ ਭਰ ਦੇ ਮੁਸਲਮਾਨਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ।
ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਨੂਪੁਰ ਸ਼ਰਮਾ ਨੇ ਇੱਕ ਟੈਲੀਵਿਜ਼ਨ ਬਹਿਸ ਦੌਰਾਨ ਇਤਰਾਜ਼ਯੋਗ ਟਿੱਪਣੀ ਕੀਤੀ ਸੀ, ਜਦਕਿ ਦਿੱਲੀ ਦੇ ਮੀਡੀਆ ਮੁਖੀ ਨਵੀਨ ਜਿੰਦਲ ਨੇ ਇਸ ਉੱਤੇ ਇੱਕ ਟਵੀਟ ਪੋਸਟ ਕੀਤਾ ਸੀ ਜਿਸ ਨੂੰ ਬਾਅਦ ਵਿੱਚ ਡਿਲੀਟ ਕਰ ਦਿੱਤਾ ਗਿਆ।

ਭਾਜਪਾ ਵਲੋਂ ਦੋਹਾਂ ਆਗੂਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ। 

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ 


Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand