ਪਾਕਿਸਤਾਨ ਡਾਇਰੀ : ਵਿਦੇਸ਼ ਤੋਂ ਮੋਬਾਈਲਾਂ ਦੀ ਤਸਕਰੀ ਕਰਦੇ ਸਰਕਾਰੀ ਏਅਰਲਾਈਨ ਦੇ 8 ਮੁਲਾਜ਼ਮ ਕਾਬੂ

Pakistan Airline Europe

Ground staff work beside the state-run Pakistan International Airlines plane preparing to take-off for Paris after the airline resumes direct flights to Europe after EU lifted a four-year ban, at the Islamabad International Airport, in Islamabad, Pakistan, Friday, Jan. 10, 2025. (AP Photo) Source: AP / AP

ਪਾਕਿਸਤਾਨ ਦੀ ਸਰਕਾਰੀ ਏਅਰ ਲਾਈਨ, ‘ਪੀਆਈਏ’ ਨੂੰ ਯੂਰਪ ਲਈ ਉਡਾਣਾਂ ਦੀ ਮਨਜੂਰੀ ਮਿਲਣ ਤੋਂ ਬਾਅਦ ਜਹਾਜ਼ ਦੇ ਅਮਲੇ ਵਲੋਂ ਮੋਬਾਈਲ ਫੋਨਾਂ ਦੀ ਤਸਕਰੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ। ਪਿਛਲੇ ਹਫ਼ਤੇ ਮੁਲਤਾਨ ਇੰਟਰਨੈਸ਼ਨਲ ਏਅਰਪੋਰਟ ’ਤੇ ਦੁਬਈ ਤੋਂ ਆਉਣ ਵਾਲੀ ਫਲਾਈਟ ਦੇ ਦੋ ਮੁਲਾਜ਼ਮਾਂ ਦੇ ਸਾਮਾਨ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 78 ਮੋਬਾਈਲ ਫੋਨ ਬਰਾਮਦ ਹੋਏ। ਜਦਕਿ ਇਨ੍ਹਾਂ ਦੋ ਮੁਲਾਜ਼ਮਾਂ ਦੇ ਨਾਲ ਏਅਰਲਾਈਨਜ਼ ਦੇ ਅਮਲੇ ਵਿਚੋਂ 5 ਹੋਰ ਲੋਕ ਵੀ ਸ਼ਾਮਿਲ ਸਨ। ਇਨ੍ਹਾਂ 7 ਲੋਕਾਂ ਨੂੰ ਗਿਰਫਤਾਰ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਵੱਖ ਬੀਤੇ ਦਿਨ ਪਾਕਿਸਤਾਨ ਏਅਰਲਾਈਨ ਦੀ ਦੁਬਈ ਤੋਂ ਆ ਰਹੀ ਫਲਾਈ ‘ਪੀਕੇ-264’ ਦੇ ਅਮਲੇ ਦੀ ਤਲਾਸ਼ੀ ਦੌਰਾਨ ਇੱਕ ਏਅਰ ਹੋਸਟੈੱਸ ਕੋਲੋਂ ਵੀ ਮੋਬਾਈਲ ਫੋਨ ਬਰਾਮਦ ਹੋਏ ਹਨ। ਇਨ੍ਹਾਂ 8 ਲੋਕਾਂ ਨੂੰ ਨੌਕਰੀ ਤੋਂ ਕੱਢ ਕੇ ਜਾਂਚ ਆਰੰਭ ਦਿੱਤੀ ਗਈ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ

Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand